ਨਵੀਂ ਦਿੱਲੀ, 9 ਸਤੰਬਰ
ਸੁਪਰੀਮ ਕੋਰਟ ਨੇ ਪੱਤਰਕਾਰ ਸਿੱਦੀਕੀ ਕੱਪਨ ਦੀ ਜ਼ਮਾਨਤ ਪਟੀਸ਼ਨ ਨੂੰ ਸਵੀਕਾਰ ਕਰ ਲਿਆ। ਉਸ ਨੂੰ ਸਾਲ 2020 ਵਿੱਚ ਹਾਥਰਸ ਜਾਂਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ।ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਕੱਪਨ ਨੂੰ ਉੱਤਰ ਪ੍ਰਦੇਸ਼ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਅਗਲੇ ਛੇ ਹਫ਼ਤਿਆਂ ਤੱਕ ਦਿੱਲੀ ਵਿੱਚ ਰਹਿਣ ਦਾ ਨਿਰਦੇਸ਼ ਦਿੱਤਾ। ਬੈਂਚ ਨੇ ਉਸ ‘ਤੇ ਕੁਝ ਸ਼ਰਤਾਂ ਲਗਾਈਆਂ ਹਨ, ਜਿਸ ‘ਚ ਉਸ ਨੂੰ ਆਪਣਾ ਪਾਸਪੋਰਟ ਸੌਂਪਣ ਅਤੇ ਹਰ ਸੋਮਵਾਰ ਨੂੰ ਪੁਲੀਸ ਸਟੇਸ਼ਨ ‘ਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ।