ਨਵੀਂ ਦਿੱਲੀ, 2 ਸਤੰਬਰ
ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ‘ਚ ਲੋਕਾਂ ਨੂੰ ਫਸਾਉਣ ਲਈ ਕਥਿਤ ਤੌਰ ‘ਤੇ ਸਬੂਤ ਘੜਨ ਦੇ ਦੋਸ਼ ‘ਚ ਗ੍ਰਿਫ਼ਤਾਰ ਤੀਸਤਾ ਸੀਤਲਵਾੜ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਗੁਜਰਾਤ ਹਾਈ ਕੋਰਟ ਉਨ੍ਹਾਂ ਦੀ ਪੱਕੀ ਜ਼ਮਾਨਤ ਬਾਰੇ ਫ਼ੈਸਲਾ ਨਹੀਂ ਕਰਦੀ ਉਹ ਆਪਣਾ ਪਾਸਪੋਰਟ ਅਦਾਲਤ ਵਿੱਚ ਜਮ੍ਹਾਂ ਕਰਵਾ ਦੇਣ। ਨਾਲ ਹੀ ਸੁਪਰੀਮ ਕੋਰਟ ਨੇ ਤੀਸਤਾ ਨੂੰ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ।