ਨਵੀਂ ਦਿੱਲੀ, 10 ਅਕਤੂਬਰ
ਸੁਪਰੀਮ ਕੋਰਟ ਸਿੱਖਿਆ ਸੰਸਥਾਵਾਂ ’ਚ ਹਿਜਾਬ ’ਤੇ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੇ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਜਸਟਿਸ ਹੇਮੰਤ ਗੁਪਤਾ ਦੇ ਇਸ ਹਫ਼ਤੇ ਸੇਵਾਮੁਕਤ ਹੋਣ ਤੋਂ ਪਹਿਲਾਂ ਫ਼ੈਸਲਾ ਸੁਣਾ ਸਕਦਾ ਹੈ। ਜਸਟਿਸ ਗੁਪਤਾ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ 10 ਦਿਨ ਤੱਕ ਇਸ ਮਾਮਲੇ ’ਚ ਦਲੀਲਾਂ ਸੁਣਨ ਤੋਂ ਬਾਅਦ 22 ਸਤੰਬਰ ਨੂੰ ਪਟੀਸ਼ਨਾਂ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਨ੍ਹਾਂ ਪਟੀਸ਼ਨਾਂ ’ਤੇ ਫ਼ੈਸਲਾ ਇਸ ਹਫ਼ਤੇ ਸੁਣਾਇਆ ਜਾ ਸਕਦਾ ਹੈ ਕਿਉਂਕਿ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਗੁਪਤਾ 16 ਅਕਤੂਬਰ ਨੂੰ ਸੇਵਾਮੁਕਤ ਹੋਣਗੇ। -ਪੀਟੀਆਈ