ਨਵੀਂ ਦਿੱਲੀ, 25 ਅਗਸਤ
ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਗ੍ਰਿਫਤਾਰੀ ਸਣੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਸ਼ਕਤੀਆਂ ਨੂੰ ਬਰਕਰਾਰ ਰੱਖਣ ਦੇ ਆਪਣੇ ਫੈਸਲੇ ‘ਤੇ ਨਜ਼ਰਸਾਨੀ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦਿੱਤੀ। ਸਰਵਉੱਚ ਅਦਾਲਤ ਨੇ ਇਸ ਬਾਰੇ ਕੇਂਦਰ ਤੋਂ ਜਵਾਬ ਮੰਗਿਆ ਹੈ।