ਨਵੀਂ ਦਿੱਲੀ, 17 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਤੈਅ ਸਮੇਂ ਦੇ ਅੰਦਰ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਅਪੀਲ ਕਰਦੀ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ। ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੂੰ ਅਪੀਲ ਕੀਤੀ ਕਿ ਪਟੀਸ਼ਨ ’ਤੇ ਤੁਰੰਤ ਕਾਰਵਾਈ ਦੀ ਲੋੜ ਹੈ। ਇਸ ’ਤੇ ਚੀਫ਼ ਜਸਟਿਸ ਨੇ ਕਿਹਾ, ‘‘ਮੈਂ ਇਸ ਨੂੰ ਦੇਖਾਂਗਾ।’’ -ਪੀਟੀਆਈ