ਨਵੀਂ ਦਿੱਲੀ, 24 ਜਨਵਰੀ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਤਬਲੀਗੀ ਜਮਾਤ ਦੀਆਂ ਗਤੀਵਿਧੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਣ ਕਾਰਨ 35 ਮੁਲਕਾਂ ਦੇ ਕਈ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਲਈ 10 ਸਾਲ ਤਕ ਬਲੈਕਲਿਸਟ ਕਰਨ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਵਿੱਚ ਚੁੱਕੇ ਗਏ ਸਵਾਲਾਂ ’ਤੇ ਮਾਰਚ ਵਿੱਚ ਸੁਣਵਾਈ ਕਰੇਗਾ। ਕੇਂਦਰ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੁਝ ਸਵਾਲ ਹਨ ਜਿਨ੍ਹਾਂ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਏਐਮ ਖਾਨਵਿਲਕਰ ਅਤੇ ਸੀਟੀ ਰਵੀਕੁਮਾਰ ਦੀ ਬੈਂਚ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਕਈ ਸੰਵਿਧਾਨਕ ਸਵਾਲ ਖੜ੍ਹੇ ਹੋਏ ਹਨ ਜੋ ਵੀਜ਼ਾ ਪਾਬੰਦੀਆਂ ਨਾਲ ਵਿਦੇਸ਼ੀ ਨਾਗਰਿਕਾਂ ਦੇ ਅਧਿਕਾਰਾਂ ਨਾਲ ਜੁੜੇ ਹੋਏ ਹਨ। -ਏਜੰਸੀ