ਨਵੀਂ ਦਿੱਲੀ, 4 ਸਤੰਬਰ
ਸੁਪਰੀਮ ਕੋਰਟ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਦੇ ਕਾਰਜਕਾਲ ਨੂੰ ਪੰਜ ਸਾਲ ਵਧਾਉਣ ਦੀ ਇਜਾਜ਼ਤ ਦੇਣ ਵਾਲੇ ਸੋਧੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਅੱਠ ਪਟੀਸ਼ਨਾਂ ‘ਤੇ ਸੋਮਵਾਰ ਨੂੰ ਸੁਣਵਾਈ ਕਰ ਸਕਦੀ ਹੈ। ਪਟੀਸ਼ਨਰਾਂ ਵਿੱਚ ਆਗੂ ਰਣਦੀਪ ਸਿੰਘ ਸੁਰਜੇਵਾਲਾ ਅਤੇ ਮਹੂਆ ਮੋਇਤਰਾ ਵੀ ਸ਼ਾਮਲ ਹਨ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਜਾਰੀ ਕੰਮਕਾਜ ਦੀ ਸੂਚੀ ਮੁਤਾਬਕ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੀ ਬੈਂਚ ਪਟੀਸ਼ਨਾਂ ‘ਤੇ ਸੁਣਵਾਈ ਕਰੇਗੀ।