ਨਵੀਂ ਦਿੱਲੀ: ਸੁਪਰੀਮ ਕੋਰਟ ਗਿਆਨਵਾਪੀ ਮਸਜਿਦ ਪ੍ਰਬੰਧਨ ਕਮੇਟੀ ਵੱਲੋਂ ਅਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਖ਼ਲ ਅਰਜ਼ੀ ’ਤੇ ਸੁਣਵਾਈ ਲਈ ਰਾਜ਼ੀ ਹੋ ਗਿਆ ਹੈ। ਹਾਈ ਕੋਰਟ ਨੇ ਵਾਰਾਨਸੀ ’ਚ ਮਸਜਿਦ ਵਾਲੀ ਥਾਂ ’ਤੇ ਮੰਦਰ ਦੀ ਪੁਨਰ ਸਥਾਪਨਾ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਸੁਣਵਾਈ ਯੋਗ ਦੱਸੀਆਂ ਸਨ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਤੇ ਜਸਟਿਸ ਜੇ ਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ,‘‘ਅਸੀਂ ਇਸ ਨੂੰ ਮੁੱਖ ਕੇਸ ਨਾਲ ਨੱਥੀ ਕਰਾਂਗੇ।’’ ਪਟੀਸ਼ਨ ਗਿਆਨਵਾਪੀ ਮਸਜਿਦ ਦਾ ਪ੍ਰਬੰਧਨ ਕਰਨ ਵਾਲੀ ਅੰਜੂਮਨ ਇੰਤਜ਼ਾਮੀਆ ਮਸਜਿਦ ਕਮੇਟੀ ਵੱਲੋਂ ਦਾਖ਼ਲ ਕੀਤੀ ਗਈ ਹੈ। -ਪੀਟੀਆਈ