ਨਵੀਂ ਦਿੱਲੀ, 4 ਜਨਵਰੀ
ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਅੱਜ ਸ਼ੁਰੂ ਹੋਈ ਸੱਤਵੇਂ ਗੇੜ ਦੀ ਗੱਲਬਾਤ ਦਰਮਿਆਨ ਕਾਂਗਰਸ ਨੇ ਕਿਹਾ ਕਿ ਰਾਸ਼ਟਰਵਾਦ ਦੀ ਸੱਚੀ ਪ੍ਰੀਖਿਆ ਅੱਜ ਹੋਵੇਗੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕੋਈ ਨਹੀਂ ਕਰ ਸਕਦਾ ਕਿਉਂਕਿ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, ‘ਰਾਸ਼ਟਰਵਾਦ ਦੀ ਸੱਚੀ ਪ੍ਰੀਖਿਆ ਅੱਜ ਹੋਵੇਗੀ। ਹੁਣ ਦੇਖਦੇ ਹਾਂ ਕਿ ਸਰਕਾਰ ਰਾਸ਼ਟਰ ਦੇ ਹਿੱਤ ਬਾਰੇ ਸੋਚਦੀ ਹੈ ਜਾਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਬਾਰੇ।’