ਮੁੰਬਈ, 9 ਅਕਤੂਬਰ
ਊਧਵ ਠਾਕਰੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਧੜੇ ਨੇ ਚੋਣ ਕਮਿਸ਼ਨ ਨੂੰ ਆਪਣੇ ਚੋਣ ਨਿਸ਼ਾਨ ਲਈ ਤ੍ਰਿਸ਼ੂਲ, ਚੜ੍ਹਦੇ ਸੂਰਜ ਜਾਂ ਮਸ਼ਾਲ ਦੇ ਤਿੰਨ ਵਿਕਲਪ ਸੌਂਪੇ ਹਨ। ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਠਾਕਰੇ ਅਤੇ ਮਹਾਰਾਸ਼ਟਰ ਦੇ ਮੌਜੂਦਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ’ਤੇ 3 ਨਵੰਬਰ ਨੂੰ ਹੋਣ ਵਾਲੀ ਅੰਧੇਰੀ ਪੂਰਬੀ ਵਿਧਾਨ ਸਭਾ ਉਪ ਚੋਣ ‘ਚ ਪਾਰਟੀ ਦਾ ਨਾਂ ਅਤੇ ਇਸ ਦੇ ਚੋਣ ਨਿਸ਼ਾਨ ‘ਕਮਾਨ-ਤੀਰ’ ਦੀ ਵਰਤੋਂ ਕਰਨ ‘ਤੇ ਰੋਕ ਲਗਾ ਦਿੱਤੀ ਸੀ।