ਨਵੀਂ ਦਿੱਲੀ: ਭਾਰਤੀ ਹਵਾਈ ਸੈਨਾ ਨੂੰ ਅਗਨੀਪਥ ਭਰਤੀ ਯੋਜਨਾ ਤਹਿਤ ਅੱਜ ਸੋਮਵਾਰ ਤੱਕ 94,281 ਅਰਜ਼ੀਆਂ ਮਿਲੀਆਂ ਹਨ। ਹਵਾਈ ਸੈਨਾ ਨੇ ਚਾਰ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਅਗਨੀਪਥ ਯੋਜਨਾ 14 ਜੂਨ ਨੂੰ ਐਲਾਨੀ ਗਈ ਸੀ, ਜਿਸ ਖ਼ਿਲਾਫ਼ ਦੇਸ਼ ਭਰ ਵਿੱਚ ਹਿੰਸਕ ਪ੍ਰਦਰਸ਼ਨ ਹੋਏ ਸਨ ਅਤੇ ਵਿਰੋਧੀ ਧਿਰਾਂ ਵੀ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕਰ ਚੁੱਕੀਆਂ ਹਨ। -ਪੀਟੀਆਈ