ਨਵੀਂ ਦਿੱਲੀ, 2 ਮਈ
ਚੋਣ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿੱਚ ਜਿੱਤ ਦੇ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਤੇ ਇਲਾਕੇ ਥਾਣਾ ਮੁਖੀਆਂ ਨੂੰ ਮੁਅੱਤਲ ਕੀਤਾ ਜਾਵੇ। ਸਬੰਧਤ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਕਮਿਸ਼ਨ ਨੇ ਕਿਹਾ ਕਿ ਉਸ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।