ਸ੍ਰੀਨਗਰ, 27 ਅਕਤੂਬਰ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਥੇ ਕਿਹਾ ਕਿ ਪਾਕਿਸਤਾਨ ਮਕਬੂਜ਼ਾ ਕਸ਼ਮੀਰ (ਪੀਓਕੇ) ‘ਚ ਲੋਕਾਂ ‘ਤੇ ਅੱਤਿਆਚਾਰ ਕਰ ਰਿਹਾ ਹੈ ਤੇ ਉੁਸ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਅਤਿਵਾਦ ਦਾ ਕੋਈ ਧਰਮ ਨਹੀਂ ਹੈ ਤੇ ਅਤਿਵਾਦੀਆਂ ਦਾ ਇਕੋ-ਇਕ ਉਦੇਸ਼ ਭਾਰਤ ਨੂੰ ਨਿਸ਼ਾਨਾ ਬਣਾਉਣਾ ਹੈ।