ਪਣਜੀ, 28 ਜੂਨ
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਐਲਾਨ ਕੀਤਾ ਹੈ ਕਿ ਜਿਨ੍ਹਾਂ ਸੈਲਾਨੀਆਂ ਨੂੰ ਕਰੋਨਾ ਰੋਕੂ ਟੀਕਿਆਂ ਦੀ ਦੋਵੇਂ ਡੋਜ਼ ਲੱਗ ਚੁੱਕੀਆਂ ਹਨ ਉਨ੍ਹਾਂ ਨੂੰ ਆਰਟੀਪੀਸੀਆਰ ਰਿਪੋਰਟ ਤੋਂ ਬਿਨਾਂ ਹੀ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੋਆ ਵਿਚ ਕਰੋਨਾ ਪਾਜ਼ੇਟਿਵਟੀ ਦਰ ਘੱਟ ਰਹੀ ਹੈ ਤੇ ਸੈਰ ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਹੁਣ ਸੈਲਾਨੀਆਂ ਨੂੰ ਰਾਹਤ ਦਿੱਤੀ ਗਈ ਹੈ।