ਰਾਂਚੀ, 29 ਅਗਸਤ
ਇਥੋਂ ਦੇ ਬਿਰਸਾ ਮੁੰਡਾ ਹਵਾਈ ਅੱਡੇ ਨੂੰ ਅੱਜ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਧਿਕਾਰੀਆਂ ਮੁਤਾਬਕ ਧਮਕੀ ਦੇਣ ਵਾਲੇ ਨੇ 20 ਲੱਖ ਰੁਪਏ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਕ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ। ਇਸ ਮਾਮਲੇ ਦੀ ਜਾਂਚ ਰਾਂਚੀ ਪੁਲੀਸ ਦਾ ਸਾਈਬਰ ਸੈੱਲ ਕਰ ਰਿਹਾ ਹੈ।