ਮੁੰਬਈ: ਬੌਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਨੇ ਉਸ ਕੋਲੋਂ 5 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਸ ਧਮਕੀ ਵਾਲੇ ਸੰਦੇਸ਼ ਵਿੱਚ ਸਲਮਾਨ ਨੂੰ ਕਾਲੇ ਹਿਰਨ ਦੇ ਸ਼ਿਕਾਰ ਦੀ ਕਥਿਤ ਘਟਨਾ ਲਈ ਮੁਆਫੀ ਮੰਗਣ ਲਈ ਵੀ ਕਿਹਾ ਗਿਆ ਹੈ। ਜਾਣਕਾਰੀ ਅਨੁਸਾਰ ਵਰਲੀ ਇਲਾਕੇ ’ਚ ਸਥਿਤ ਮੁੰਬਈ ਟਰੈਫਿਕ ਪੁਲੀਸ ਕੰਟਰੋਲ ਰੂਮ ਨੂੰ ਸੋਮਵਾਰ ਦੇਰ ਰਾਤ ਇਹ ਧਮਕੀ ਵਾਲਾ ਸੰਦੇਸ਼ ਮਿਲਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੰਦੇਸ਼ ਭੇਜਣ ਵਾਲੇ ਨੇ ਖੁਦ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸਿਆ। ਧਮਕੀ ਦੇਣ ਵਾਲੇ ਨੇ ਸਲਮਾਨ ਨੂੰ ਬਿਸ਼ਨੋਈ ਭਾਈਚਾਰੇ ਦੇ ਮੰਦਰ ’ਚ ਜਾ ਕੇ ਮੁਆਫੀ ਮੰਗਣ ਜਾਂ 5 ਕਰੋੜ ਰੁਪਏ ਦੇਣ ਲਈ ਕਿਹਾ ਹੈ। ਅਜਿਹਾ ਨਾ ਕਰਨ ’ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। -ਪੀਟੀਆਈ