ਬੀਜਾਪੁਰ: ਛੱਤੀਸਗੜ੍ਹ ਦੇ ਸੁਕਮਾ ਤੇ ਬੀਜਾਪੁਰ ਜ਼ਿਲ੍ਹਿਆਂ ਦੀਆਂ ਹੱਦਾਂ ਨੇੜਲੇ ਜੰਗਲ ’ਚ ਅੱਜ ਨਕਸਲੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਪੁਲੀਸ ਨੇ ਦੱਸਿਆ ਕਿ ਅਜੇ ਇਸ ਗੱਲ ਸ਼ਨਾਖਤ ਨਹੀਂ ਹੋ ਸਕੀ ਕਿ ਮ੍ਰਿਤਕ ਨਕਸਲੀ ਹਨ ਜਾਂ ਆਮ ਲੋਕ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੁਰੱਖਿਆ ਬਲਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਬਸਤਰ ਰੇਂਜ ਪੁਲੀਸ ਦੇ ਆਈਜੀ ਸੁੰਦਰਰਾਜ ਪੀ ਨੇ ਦੱਸਿਆ ਕਿ ਪੁਲੀਸ ਜਦੋਂ ਸੁਕਮਾ ਜ਼ਿਲ੍ਹੇ ਨੇੜੇ ਸਿਲਗਰ ’ਚ ਆਪਣਾ ਨਵਾਂ ਕੈਂਪ ਲਗਾ ਰਹੀ ਸੀ ਤਾਂ ਨਕਸਲੀਆਂ ਨੇ ਗੋਲੀ ਚਲਾ ਦਿੱਤੀ ਜਿਸ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -ਪੀਟੀਆਈ