ਟ੍ਰਿਬਿਊਨ ਨਿਊਜ਼ ਸਰਵਿਸ
ਕਰਨਾਲ, 29 ਅਗਸਤ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਇਥੇ ਕਲਪਨਾ ਚਾਵਲਾ ਸਰਕਾਰੀ ਮੈਡੀਕਲ ਕਾਲਜ (ਕੇਸੀਜੀਐੱਮਸੀ) ਦਾ ਦੌਰਾ ਕੀਤਾ ਅਤੇ ਹਰਿਆਣਾ ਪੁਲੀਸ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਦਾ ਹਾਲ ਪੁੱਛਿਆ। ਬਾਅਦ ਵਿੱਚ ਸ੍ਰੀ ਟਿਕੈਤ ਨੇ ਉਸ ਡਿਪਟੀ ਮੈਜਿਸਟਰੇਟ ਵਿਰੁੱਧ ਕਾਰਵਾਈ ਦੀ ਮੰਗ ਕੀਤੀ, ਜਿਸ ਨੇ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀ ਨੇ ਰਾਜ ਸਰਕਾਰ ਦੀ ਸ਼ਹਿ ’ਤੇ ਇਹ ਹੁਕਮ ਦਿੱਤਾ।