ਕੋਲਕਾਤਾ: ਸ਼ਾਰਦਾ ਚਿੱਟ ਫੰਡ ਘਪਲੇ ਸਬੰਧੀ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਕੀਤੇ ਗਏ ਕੇਸ ’ਚ ਆਤਮ-ਸਮਰਪਣ ਕਰਨ ’ਤੇ ਵਿਸ਼ੇਸ਼ ਅਦਾਲਤ ਨੇ ਅੱਜ ਪੱਛਮੀ ਬੰਗਾਲ ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਕੁਨਾਲ ਘੋਸ਼ ਦੀ ਅੰਤ੍ਰਿਮ ਜ਼ਮਾਨਤ ਮਨਜ਼ੂਰ ਕਰ ਲਈ ਹੈ। ਵਿਸ਼ੇਸ਼ ਅਦਾਲਤ ਨੇ ਘੋਸ਼ ਨੂੰ 20 ਹਜ਼ਾਰ ਦੇ ਜ਼ਮਾਨਤੀ ਬਾਂਡ ਸਣੇ 10-10 ਹਜ਼ਾਰ ਦੀਆਂ ਦੋ ਜ਼ਾਮਨੀਆਂ ਭਰਨ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਇਸ ਕੇਸ ਦੇ ਜਾਂਚ ਅਧਿਕਾਰੀ ਨੂੰ ਸਹਿਯੋਗ ਦੇਣ ਦਾ ਵੀ ਆਦੇਸ਼ ਦਿੱਤਾ। -ਪੀਟੀਆਈ