ਨਵੀਂ ਦਿੱਲੀ, 15 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਦੇਸ਼ ਦੀਆਂ ਉੱਘੀਆਂ ਹਸਤੀਆਂ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਕਲਾਮ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਇਕ ਦੂਰਦਰਸ਼ੀ ਕਰਾਰ ਦਿੱਤਾ। ਡਾ. ਅਬਦੁਲ ਕਲਾਮ ਜੋ 2002 ਤੋਂ 2007 ਤੱਕ ਦੇਸ਼ ਦੇ 11ਵੇਂ ਰਾਸ਼ਟਰਪਤੀ ਸਨ। ਉਨ੍ਹਾਂ ਦਾ ਜਨਮ 15 ਅਕਤੂਬਰ 1931 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਕਸਬੇ ਵਿੱਚ ਹੋਇਆ ਸੀ। ਉਨ੍ਹਾਂ ਨੂੰ ਮਿਜ਼ਾਈਲ ਮੈਨ ਕਰਕੇ ਵੀ ਜਾਣਿਆ ਜਾਂਦਾ ਹੈ। ਉਹ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਡਾਇਰੈਕਟਰ ਜਨਰਲ ਸਨ, ਜਦੋਂ 1998 ਵਿੱਚ ਭਾਰਤ ਨੇ ਪੰਜ ਪ੍ਰਮਾਣੂ ਪ੍ਰੀਖਣ ਕੀਤੇ ਸਨ।