ਨਵੀਂ ਦਿੱਲੀ, 6 ਜਨਵਰੀ
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਵਿਚ ਸ਼ਾਮਲ ਸਤਵੰਤ ਸਿੰਘ ਅਤੇ ਕੇਹਰ ਸਿੰਘ ਨੂੰ 6 ਜਨਵਰੀ 1989 ਨੂੰ ਫਾਂਸੀ ਦਿੱਤੀ ਗਈ ਸੀ। ਸਤਵੰਤ ਸਿੰਘ ਅਤੇ ਬੇਅੰਤ ਸਿੰਘ ਇੰਦਰਾ ਗਾਂਧੀ ਦੇ ਸੁਰੱਖਿਆ ਕਰਮਚਾਰੀ ਸਨ, ਜਿਨ੍ਹਾਂ ਨੇ 31 ਅਕਤੂਬਰ 1984 ਨੂੰ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਉਸ ਨੂੰ ਗੋਲੀ ਮਾਰ ਦਿੱਤੀ। ਕੇਹਰ ਸਿੰਘ ਵੀ ਇਸ ਸਾਜਿਸ਼ ਵਿੱਚ ਸ਼ਾਮਲ ਸੀ। ਬੇਅੰਤ ਸਿੰਘ ਨੂੰ ਉਸੇ ਸਮੇਂ ਮੌਜੂਦ ਹੋਰ ਸੁਰੱਖਿਆ ਕਰਮਚਾਰੀਆਂ ਨੇ ਮਾਰ ਦਿੱਤਾ।