ਇੰਦੌਰ, 27 ਅਕਤੂਬਰ
ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਵਿੱਚ ਅੱਜ ਇਕ ਰੇਲਗੱਡੀ ਦੇ ਇੰਜਣ ਵਿੱਚ ਅੱਗ ਲੱਗ ਗਈ। ਇਸ ਮੌਕੇ ਰੇਲ ਗੱਡੀ ਰੋਕੀ ਗਈ ਤੇ ਲੋਕਾਂ ਨੂੰ ਉਤਾਰਿਆ ਗਿਆ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਨਾ ਹੀ ਕੋਈ ਜ਼ਖਮੀ ਹੋਇਆ। ਪੱਛਮੀ ਰੇਲਵੇ ਦੇ ਲੋਕ ਸੰਪਰਕ ਅਧਿਕਾਰੀ ਖੇਮਰਾਜ ਮੀਨਾ ਨੇ ਦੱਸਿਆ ਕਿ ਇਹ ਘਟਨਾ ਸ਼ਾਮ ਸਾਢੇ ਪੰਜ ਵਜੇ ਰੂਨੀਜਾ ਅਤੇ ਨੌਗਾਓਂ ਸਟੇਸ਼ਨਾਂ ਦਰਮਿਆਨ ਉਸ ਵੇਲੇ ਵਾਪਰੀ ਜਦੋਂ ਇਹ ਰੇਲ ਗੱਡੀ ਡਾ.ਅੰਬੇਦਕਰ ਨਗਰ (ਮਹੂ) ਸਟੇਸ਼ਨ ਤੋਂ ਰਤਲਾਮ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਤੇ ਅੱਗ ’ਤੇ ਜਲਦੀ ਹੀ ਕਾਬੂ ਪਾ ਲਿਆ ਗਿਆ। ਇਸ ਘਟਨਾ ਤੋਂ ਬਾਅਦ ਅਧਿਕਾਰੀ ਮੌਕੇ ’ਤੇ ਪੁੱਜੇ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੀਟੀਆਈ