ਚੰਡੀਗੜ੍ਹ (ਆਤਿਸ਼ ਗੁਪਤਾ):
ਪੰਜਾਬ ਸਰਕਾਰ ਨੇ ਅੱਜ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਕੁਝ ਸਮੇਂ ਬਾਅਦ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਵੀ ਕਰ ਦਿੱਤਾ ਹੈ। ਅੱਜ ਦੇਰ ਰਾਤ ਜਾਰੀ ਆਦੇਸ਼ਾਂ ਅਨੁਸਾਰ ਸਰਕਾਰ ਨੇ 25 ਆਈਏਐਸ ਤੇ 99 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਆਈਏਐਸ ਅਧਿਕਾਰੀ ਧੀਰੇਂਦਰ ਕੁਮਾਰ ਤਿਵਾੜੀ ਨੂੰ ਵਧੀਕ ਮੁੱਖ ਸਕੱਤਰ ਟਰਾਂਸਪੋਰਟ, ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਸੰਦੀਪ ਹੰਸ ਨੂੰ ਡਾਇਰੈਕਟਰ ਸਮਾਜਿਕ ਨਿਆਂ ਤੇ ਘੱਟ ਗਿਣਤੀਆਂ, ਹਰਪ੍ਰੀਤ ਸਿੰਘ ਸੂਦਨ ਨੂੰ ਵਿਸ਼ੇਸ਼ ਸਕੱਤਰ (ਮਾਲ) ਲਾਇਆ ਹੈ।