ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 23 ਅਕਤੂਬਰ
ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਕਬਾਇਲੀ ਹੱਕਾਂ ਬਾਰੇ ਕਾਰਕੁਨ ਸਟੈਨ ਸਵਾਮੀ(83) ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਸਵਾਮੀ ਨੂੰ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿੱਚ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਸਵਾਮੀ ਪਾਰਕਿਨਸਨ ਸਮੇਤ ਸਿਹਤ ਨਾਲ ਜੁੜੇ ਹੋਰ ਵਿਗਾੜਾਂ ਨਾਲ ਜੂਝ ਰਿਹਾ ਹੈ। ਸਵਾਮੀ ਨੇ ਨਾਸਾਜ਼ ਸਿਹਤ ਦੇ ਹਵਾਲੇ ਨਾਲ ਹੀ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਸੀ।