ਬਨਿਹਾਲ/ਜੰਮੂ, 20 ਮਈ
ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਡਿੱਗਣ ਕਾਰਨ ਘੱਟੋ-ਘੱਟ 13 ਮਜ਼ਦੂਰ ਫਸ ਗਏ, ਜਿਨ੍ਹਾਂ ਵਿਚੋਂ ਤਿੰਨ ਨੂੰ ਬਚਾ ਲਿਆ ਗਿਆ। ਇਹ ਘਟਨਾ ਵੀਰਵਾਰ ਦੇਰ ਰਾਤ ਦੀ ਹੈ ਤੇ ਬਚਾਅ ਕਾਰਜ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਚਾਏ ਤਿੰਨ ਮਜ਼ਦੂਰਾਂ ਨੂੰ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਵਿੱਚ ਕਈ ਮਸ਼ੀਨਾਂ ਅਤੇ ਟਰੱਕ ਵੀ ਨੁਕਸਾਨੇ ਗਏ।