ਨਵੀਂ ਦਿੱਲੀ, 3 ਜੁਲਾਈ
ਟਵਿੱਟਰ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਹੈ ਕਿ ਨਵੇਂ ਕੰਪਨੀ ਨੇਮਾਂ ਤਹਿਤ ਅੰਤ੍ਰਿਮ ਮੁੱਖ ਕੰਪਲਾਇੰਸ ਅਧਿਕਾਰੀ ਤੇ ਰੈਜ਼ੀਡੈਂਟ ਸ਼ਿਕਾਇਤ ਨਿਵਾਰਣ ਅਧਿਕਾਰੀ ਦੀ ਨਿਯੁਕਤ ਜਲਦੀ ਕੀਤੀ ਜਾਵੇਗੀ ਜਿਸ ਲਈ ਅੰਤਿਮ ਗੇੜ ਦੀ ਕਾਰਵਾਈ ਚੱਲ ਰਹੀ ਹੈ। ਦੱਸਣਾ ਬਣਦਾ ਹੈ ਕਿ ਨਵੇਂ ਆਈਟੀ ਨਿਯਮਾਂ ਤਹਿਤ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਲਾਜ਼ਮੀ ਕੀਤੀ ਗਈ ਹੈ। ਕੰਪਨੀ ਵੱਲੋਂ ਹਾਈ ਕੋਰਟ ਵਿਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ ਕਿ ਜਦ ਤੱਕ ਅਧਿਕਾਰੀਆਂ ਦੀ ਨਿਯੁਕਤੀ ਨਹੀਂ ਹੁੰਦੀ ਤਦ ਤਕ ਸ਼ਿਕਾਇਤਾਂ ਦੇ ਨਬਿੇੜੇ ਲਈ ਇਕ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ।-ਪੀਟੀਆਈ