ਨਵੀਂ ਦਿੱਲੀ, 8 ਜੁਲਾਈ
ਦਿੱਲੀ ਹਾਈ ਕੋਰਟ ਨੇ ਟਵਿੱਟਰ ਖਿਲਾਫ਼ ਅੱਜ ਸਖਤ ਰੁਖ਼ ਅਪਣਾਉਂਦਿਆਂ ਕਿਹਾ ਕਿ ਉਹ ਅਮਰੀਕੀ ਨੋਟਰੀ ਤੋਂ ਤਸਦੀਕ ਕੀਤਾ ਹਲਫਨਾਮਾ ਦੋ ਹਫਤਿਆਂ ਵਿਚ ਅਦਾਲਤ ਨੂੰ ਦੇਣ। ਹਾਈ ਕੋਰਟ ਨੇ ਕਿਹਾ ਕਿ ਨਵੇਂ ਆਈ ਟੀ ਨਿਯਮਾਂ ਨੂੰ ਲਾਗੂ ਕਰਨਾ ਪਵੇਗਾ ਤੇ ਨਿਯਮਾਂ ਦਾ ਉਲੰਘਣ ਕਰਨ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।