ਮੁੰਬਈ, 7 ਦਸੰਬਰ
ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਦੋ ਸਹਾਇਕਾਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਐੱਨਸੀਪੀ ਨੇਤਾ ਅਨਿਲ ਦੇਸ਼ਮੁਖ ਵੀ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਵੇਰਵਿਆਂ ਅਨੁਸਾਰ ਵਿਸ਼ੇਸ਼ ਜੱਜ ਐੱਮ. ਜੀ. ਦੇਸ਼ਪਾਂਡੇ ਨੇ ਦੇਸ਼ਮੁਖ ਦੇ ਨਿੱਜੀ ਸਹਾਇਕ ਕੁੰਦਨ ਸ਼ਿੰਦੇ ਅਤੇ ਨਿੱਜੀ ਸਕੱਤਰ ਸੰਜੀਵ ਪਲਾਂਦੇ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਜਾਰੀ ਕੀਤੇ ਹੁਕਮਾਂ ਦੇ ਹਾਲੇ ਵੇਰਵੇ ਨਹੀਂ ਮਿਲੇ ਹਨ। ਜ਼ਿਕਰਯੋਗ ਹੈ ਕਿ ਸ਼ਿਦੇ ਅਤੇ ਪਲਾਂਦੇ ਨੂੰ ਈਡੀ ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ