ਨਵੀਂ ਦਿੱਲੀ: ਇੱਕ ਫ਼ਰਜ਼ੀ ਸਕੀਮ ਰਾਹੀਂ ਕਈ ਸੂਬਿਆਂ ਦੇ ਹਜ਼ਾਰਾਂ ਲੋਕਾਂ ਨਾਲ ਲਗਪਗ 42,000 ਕਰੋੜ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਕਥਿਤ ਦੋਸ਼ੀ ਉੱਤਰ ਪ੍ਰਦੇਸ਼ ਦੀ ਮੈਸਰਜ਼ ਗਰਵਿਤ ਇਨੋਵੇਟਿਵ ਪ੍ਰਮੋਟਰਜ਼ ਲਿਮਟਿਡ ਨਾਮੀਂ ਇੱਕ ਪ੍ਰਾਈਵੇਟ ਕੰਪਨੀ ਦੇ ਡਾਇਰੈਕਟਰ ਹਨ, ਜਿਨ੍ਹਾਂ ਦੀ ਪਛਾਣ ਸੰਜੈ ਭਾਟੀ ਅਤੇ ਰਜੇਸ਼ ਭਾਰਦਵਾਜ ਵਜੋਂ ਹੋਈ ਹੈ। ਦੋਵਾਂ ਨੂੰ ਦਿੱਲੀ ਪੁਲੀਸ ਦੇ ਆਰਥਿਕ ਅਪਰਾਧ ਵਿੰਗ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ