ਦੁਰਗ (ਛੱਤੀਸਗੜ੍ਹ): ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ’ਚ ਇੱਕ ਨੌਜਵਾਨ ਨੂੰ ਭਾਰਤੀ ਜਨਤਾ ਪਾਰਟੀ ਦੀ ਸਾਬਕਾ ਤਰਜਮਾਨ ਨੂਪੁਰ ਸ਼ਰਮਾ ਦੇ ਪੱਖ ’ਚ ਇੰਸਟਾਗ੍ਰਾਮ ’ਤੇ ਪੋਸਟ ਸਾਂਝੀ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲੀਸ ਨੇ ਇੱਕ ਮਹਿਲਾ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਨਾਲ ਸੇਂਦਰੇ ਉਰਫ਼ ਕਾਸਿਫ਼ (22) ਅਤੇ ਰੀਤਿਕਾ ਭਾਰਤੀ (20) ਵਜੋਂ ਹੋਈ ਹੈ ਤੇ ਉਨ੍ਹਾਂ ਨੂੰ ਗੋਲ ਬਾਜ਼ਾਰ ਇਲਾਕੇ ’ਚ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ