ਸ੍ਰੀਨਗਰ, 13 ਮਈ
ਬਾਂਦੀਪੋਰਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਕਸ਼ਮੀਰ ਵਿੱਚ ਹਾਲ ਹੀ ਦੌਰਾਨ ਘੁਸਪੈਠ ਕਰਨ ਵਾਲੇ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਮਾਰੇ ਗਏ। ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਦੇ ਅਰਾਗਾਮ ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਲੁਕੇ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ, ਜਿਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ।