ਸ੍ਰੀਨਗਰ, 6 ਅਪਰੈਲ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਅੰਸਾਰ ਗ਼ਜ਼ਵਤੁਲ ਹਿੰਦ ਅਤੇ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਮਾਰੇ ਗਏ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਪਛਾਣ ਅੰਸਾਰ ਗਜ਼ਵਤੁਲ ਹਿੰਦ ਦੇ ਸਫ਼ਤ ਮੁਜ਼ੱਫਰ ਸੋਫੀ ਉਰਫ ਮੁਆਵੀਆ ਅਤੇ ਲਸ਼ਕਰ ਦੇ ਉਮਰ ਤੇਲੀ ਉਰਫ ਤੱਲ੍ਹਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀਨਗਰ ਦੇ ਖੋਨਮੋਹ ਇਲਾਕੇ ਵਿੱਚ ਸਰਪੰਚ ਦੀ ਹੱਤਿਆ ਸਮੇਤ ਕਈ ਦਹਿਸ਼ਤੀ ਮਾਮਲਿਆਂ ਵਿੱਚ ਲੋੜੀਂਦੇ ਸਨ।