ਮਥੁਰਾ, 8 ਨਵੰਬਰ
ਯਮੁਨਾ ਐਕਸਪ੍ਰੈੱਸਵੇਅ ’ਤੇ ਅੱਜ ਤੜਕੇ ਨੋਇਡਾ ਦੀ ਦੋ ਮੰਜ਼ਿਲਾ ਬੱਸ ਇੱਕ ਟਰੱਕ ਨਾਲ ਟਕਰਾ ਗਈ, ਜਿਸ ਵਿੱਚ 20 ਯਾਤਰੀ ਜ਼ਖ਼ਮੀ ਹੋ ਗਏ, ਜਦੋਂਕਿ ਚਾਰ ਦੀ ਹਾਲਤ ਗੰਭੀਰ ਹੈ। ਬੱਸ ਔਰਈਆ ਤੋਂ ਆ ਰਹੀ ਸੀ। ਐੱਸਪੀ (ਦਿਹਾਤੀ) ਸ਼ਿਰੀਸ਼ ਚੰਦਰਾ ਨੇ ਦੱਸਿਆ ਕਿ ਟੱਕਰ ਏਨੀ ਜ਼ਬਰਦਸਤ ਸੀ ਕਿ ਦੋਵਾਂ ਵਾਹਨਾਂ ਨੂੰ ਟਰੈਕਟਰ ਰਾਹੀਂ ਹਟਾਉਣਾ ਪਿਆ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਚਾਰ ਯਾਤਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਨੇ ਦੱਸਿਆ ਕਿ ਟਰੱਕ ਡਰਾਈਵਰ ਹਾਦਸੇ ਮਗਰੋਂ ਹਾਈਵੇਅ ’ਤੇ ਆਪਣੀ ਗੱਡੀ ਛੱਡ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ