ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਮਾਰੇ ਗਏ। ਫੌਜ ਦੇ ਸ੍ਰੀਨਗਰ ਸਥਿਤ ਚਿਨਾਰ ਕੋਰ ਨੇ ਇੱਕ ਟਵੀਟ ਵਿੱਚ ਕਿਹਾ, ‘‘ਜੰਮੂ ਕਸ਼ਮੀਰ ਅਤੇ ਭਾਰਤੀ ਫ਼ੌਜ ਨੇ ਸਾਂਝੀ ਮੁਹਿੰਮ ਦੌਰਾਨ ਅੱਜ ਸਵੇਰੇ ਕੁਪਵਾੜਾ ਦੇ ਮਾਛਿਲ ਸੈਕਟਰ ਵਿੱਚ ਟਿਕਰੀ ਨਾਰ ਨੇੜੇ ਦੋ ਅਤਿਵਾਦੀ ਮਾਰ ਮੁਕਾਏ। ਦੋਵਾਂ ਅਤਿਵਾਦੀਆਂ ਕੋਲੋਂ ਦੋ ਏਕੇ ਰਾਈਫ਼ਲਜ਼, ਦੋ ਪਿਸਤੌਲ, ਚਾਰ ਗਰਨੇਡ ਅਤੇ ਹੋਰ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਹੈ।’’ ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਕਰਦਿਆਂ ਦੱਸਿਆ ਕਿ ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਾਂਚ ਮਗਰੋਂ ਜਾਣਕਾਰੀ ਦਿੱਤੀ ਜਾਵੇਗੀ। -ਪੀਟੀਆਈ