ਨਵੀਂ ਦਿੱਲੀ, 22 ਸਤੰਬਰ
ਕਾਂਗਰਸ ਨੇ ਉਦੈ ਭਾਨੂ ਚਿਬ ਨੂੰ ਇੰਡੀਅਨ ਯੂਥ ਕਾਂਗਰਸ (ਆਈਵਾਈਸੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਸ੍ਰੀਨਿਵਾਸ ਬੀ.ਵੀ. ਦੀ ਥਾਂ ਲੈਣਗੇ। ਚਿਬ ਮੌਜੂਦਾ ਸਮੇਂ ਆਈਵਾਈਸੀ ਦੇ ਜਨਰਲ ਸਕੱਤਰ ਸਨ ਅਤੇ ਜੰਮੂ ਕਸ਼ਮੀਰ ਪ੍ਰਦੇਸ਼ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ। ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਦੈ ਭਾਨੂ ਚਿਬ ਨੂੰ ਤੁਰੰਤ ਪ੍ਰਭਾਵ ਤੋਂ ਇੰਡੀਅਨ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਨੇ ਅਹੁਦਾ ਛੱਡ ਰਹੇ ਪ੍ਰਧਾਨ ਸ੍ਰੀਨਿਵਾਸ ਬੀਵੀ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ। -ਪੀਟੀਆਈ