ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਅੱਜ ਐਲਾਨ ਕੀਤਾ ਕਿ 2 ਤੋਂ 17 ਮਈ ਤੱਕ ਲਈ ਜਾਣ ਵਾਲੀ ਯੂਜੀਸੀ-ਕੌਮੀ ਯੋਗਤਾ ਪ੍ਰੀਖਿਆ (ਨੈੱਟ) ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਮੁਅੱਤਲ ਕਰ ਦਿੱਤੀ ਗਈ ਹੈ। ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਦੇ ਹੁਕਮਾਂ ਅਨੁਸਾਰ ਸੋਧੀ ਹੋਈ ਤਾਰੀਕ ਬਾਅਦ ਵਿੱਚ ਐਲਾਨੀ ਜਾਵੇਗੀ। ਪ੍ਰੀਖਿਆ ਤੋਂ ਘੱਟੋ ਘੱਟ 15 ਦਿਨ ਪਹਿਲਾਂ ਤਾਰੀਕ ਦਾ ਐਲਾਨ ਕੀਤਾ ਜਾਵੇਗਾ। -ਪੀਟੀਆਈ