ਸੰਯੁਕਤ ਰਾਸ਼ਟਰ, 3 ਨਵੰਬਰ
ਯੂਕਰੇਨ ਅਤੇ ਅਮਰੀਕਾ ਵੱਲੋਂ ਜੈਵਿਕ ਹਥਿਆਰਾਂ ਹਥਿਆਰ ਵਰਤਣ ਦੇ ਰੂਸ ਦੇ ਦਾਅਵਿਆਂ ਦੀ ਜਾਂਚ ਲਈ ਕਮਿਸ਼ਨ ਕਾਇਮ ਕਰਨ ਦੀ ਮੰਗ ਕਰਨ ਵਾਲੇ ਮਤੇ ਦੇ ਖਰੜੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਵੋਟਿੰਗ ਵਿੱਚ ਭਾਰਤ ਨੇ ਹਿੱਸਾ ਨਹੀਂ ਲਿਆ। ਮਤਾ ਬੁੱਧਵਾਰ ਨੂੰ ਪਾਸ ਨਹੀਂ ਹੋ ਸਕਿਆ ਕਿਉਂਕਿ ਕੌਂਸਲ ਦੇ ਸਿਰਫ ਦੋ ਮੈਂਬਰਾਂ ਰੂਸ ਅਤੇ ਚੀਨ ਨੇ ਇਸ ਦੇ ਪੱਖ ਵਿੱਚ ਵੋਟ ਪਾਈ, ਜਦੋਂ ਕਿ ਅਮਰੀਕਾ, ਬਰਤਾਨੀਆ ਅਤੇ ਫਰਾਂਸ ਨੇ ਇਸ ਦੇ ਵਿਰੁੱਧ ਵੋਟ ਦਿੱਤੀ। ਇਸ ਦੇ ਨਾਲ ਹੀ ਭਾਰਤ ਸਮੇਤ ਕੌਂਸਲ ਦੇ ਹੋਰ ਮੈਂਬਰਾਂ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ।