ਭੋਪਾਲ, 10 ਜੁਲਾਈ
ਭਾਜਪਾ ਦੀ ਸੀਨੀਅਰ ਆਗੂ ਉਮਾ ਭਾਰਤੀ ਨੇ ਪਾਰਟੀ ਪ੍ਰਧਾਨ ਜੇਪੀ ਨੱਢਾ ਨੂੰ ਪੱਤਰ ਲਿਖ ਕੇ ਸਾਰੇ ਭਾਜਪਾ ਸ਼ਾਸਿਤ ਸੂਬਿਆਂ ਲਈ ਇੱਕਸਾਰ ਆਬਕਾਰੀ ਨੀਤੀ ਬਣਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਮੱਧ ਪ੍ਰਦੇਸ਼ ਵਿੱਚ ਸ਼ਰਾਬ ਦੇ ਠੇਕਿਆਂ ਦੇ ਬਾਹਰ ਅਕਤੂਬਰ ਤੱਕ ਪ੍ਰਦਰਸ਼ਨ ਕਰਨ ਅਤੇ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ 2 ਅਕਤੂਬਰ ਨੂੰ ਭੋਪਾਲ ਵਿੱਚ ਮਾਰਚ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਮੱਧ ਪ੍ਰਦੇਸ਼ ਦੀ ਮੌਜੂਦਾ ਆਬਕਾਰੀ ਨੀਤੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸੂਬੇ ਨੂੰ ਤਬਾਹੀ ਵੱਲ ਲਿਜਾ ਸਕਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਪਾਰਟੀ ਵਿੱਚ ਫ਼ੈਸਲੇ ਲੈਣ ਵਾਲੇ ਆਗੂਆਂ ਨਾਲ ਇਸ ਸਬੰਧੀ ਮੀਟਿੰਗਾਂ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਜਲਦੀ ਹੀ ਇਨ੍ਹਾਂ ਦਾ ਕੋਈ ਨਤੀਜਾ ਨਿਕਲੇਗਾ। -ਪੀਟੀਆਈ