ਨਵੀਂ ਦਿੱਲੀ, 13 ਜੂਨ
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਬੇਬੁਨਿਆਦ ਹਨ, ਇਹ ਭਰੋਸੇਯੋਗ ਸੰਸਥਾ ਹੈ। ਇਸ ਦੇ ਨਾਲ ਮੰਤਰੀ ਨੇ ਦਾਅਵਾ ਕੀਤਾ ਕਿ ਨੀਟ-ਗ੍ਰੈਜੂਏਟ ਪ੍ਰੀਖਿਆ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿਸੇ ਵੀ ਵਿਦਿਆਰਥੀ ਦਾ ਕੋਈ ਨੁਕਸਾਨ ਨਹੀਂ ਹੋਵੇਗਾ।