ਜੈਪੁਰ, 8 ਅਗਸਤ
ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਟਵੀਟ ਵਿੱਚ ਕਿਹਾ ਕਿ ਉਹ ਜੋਧਪੁਰ ਦੇ ਹਸਪਤਾਲ ਵਿੱਚ ਦਾਖਲ ਹਨ। ਸ੍ਰੀ ਚੌਧਰੀ ਨੇ ਟਵੀਟ ਕੀਤਾ, “ਲੱਛਣ ਨਜ਼ਰ ਆਉਣ ਬਾਅਦ ਬੀਤੀ ਰਾਤ ਕੀਤੇ ਟੈਸਟ ਤੋਂ ਕਰੋਨਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਸਾਰੇ ਲੋਕ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰੀ ਰੱਖਣੀ ਚਾਹੀਦੀ ਹੈ ਤੇ ਟੈਸਟ ਕਰਵਾਉਣੇ ਚਾਹੀਦੇ ਹਨ।”