ਮੁਜ਼ੱਫ਼ਰਨਗਰ, 12 ਅਪਰੈਲ
ਕੇਂਦਰੀ ਮੰਤਰੀ ਸੰਜੀਵ ਬਾਲਿਆਨ ਨੇ ਕਿਹਾ ਕਿ ਹੈ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਸਬੰਧੀ ਐਤਵਾਰ ਨੂੰ ਇੱਕ ਟਵੀਟ ’ਚ ਬਾਲਿਆਨ ਨੇ ਕਿਹਾ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਮਗਰੋਂ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਜੋ ਵੀ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਹ ਆਪਣੀ ਕਰੋਨਾ ਦੀ ਲਾਗ ਸਬੰਧੀ ਜਾਂਚ ਕਰਵਾ ਲੈਣ।
ਸ੍ਰੀਨਗਰ: ਪੀਪਲਜ਼ ਡੈਮਕਰੈਟਿਕ ਪਾਰਟੀ ਦੀ ਪ੍ਰਧਾਨ ਮਹਬਿੂਬਾ ਮੁਫ਼ਤੀ ਦੀ ਛੋਟੀ ਬੇਟੀ ਇਲਤਜਾ ਸੋਮਵਾਰ ਨੂੰ ਕਰੋਨਾ ਪਾਜ਼ੇਟਿਵ ਪਾਈ ਗਈ ਹੈ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਇਹ ਜਾਣਕਾਰੀ ਸੋਮਵਾਰ ਨੂੰ ਦਿੱਤੀ। ਮਹਬਿੂਬਾ ਮੁਫ਼ਤੀ ਨੇ ਟਵੀਟ ਕਰ ਕੇ ਦੱਸਿਆ, ‘ਮੈਂ ਮੀਡੀਆ ਰਿਪੋਰਟਾਂ ਦੀ ਪੁਸ਼ਟੀ ਕਰਨਾ ਚਾਹੁੰਦੀ ਹਾਂ ਕਿ ਮੇਰੀ ਬੇਟੀ ਇਲਤਜਾ ਅੱਜ ਕਰੋਨਾ ਪਾਜ਼ੇਟਿਵ ਪਾਈ ਗਈ ਹੈ।’ ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਸਲਾਹ ਮੁਤਾਬਕ ਉਹ ਇਕਾਂਤਵਾਸ ’ਚ ਚਲੀ ਗਈ ਹੈ। -ਏਜੰਸੀ