ਨਵੀਂ ਦਿੱਲੀ, 1 ਦਸੰਬਰ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਹੋਰਨਾਂ ਨੇ ਮੰਗਲਵਾਰ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਕੁੱਝ ਘੰਟੇ ਪਹਿਲਾਂ ਇਸ ਵਿਸ਼ੇ ’ਤੇ ਵਿਚਾਰ-ਵਟਾਂਦਰਾ ਕੀਤਾ। ਕੇਂਦਰ ਸਰਕਾਰ ਨੇ ਬਾਅਦ ਦੁਪਹਿਰ 3 ਵਜੇ ਇਥੇ ਵਿਗਿਆਨ ਭਵਨ ਵਿਖੇ 32 ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਤਿਆਰੀ ਵਜੋਂ ਸ੍ਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਯੂਸ਼ ਚਾਵਲਾ ਨੇ ਕਰੀਬ ਤਿੰਨ ਘੰਟਿਆਂ ਤੱਕ ਚਰਚਾ ਕੀਤੀ।