ਨਵੀਂ ਦਿੱਲੀ, 15 ਦਸੰਬਰ
ਕੇਂਂਦਰੀ ਵਜ਼ਾਰਤ ਵੱਲੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ (ਪੀਐੱਮਕੇਐੱਸਵਾਈ) ਨੂੰ ਸਾਲ 2021 ਤੋਂ ਪੰਜ ਸਾਲ ਵਧਾ ਕੇ 2026 ਤੱਕ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਉੱਤੇ ਕੁੱਲ 93,068 ਕਰੋੜ ਰੁਪਏ ਲਾਗਤ ਆਉਣ ਦੀ ਸੰਭਾਵਨਾ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਮਗਰੋਂ ਮੀਡੀਆ ਨੂੰ ਇਸ ਫ਼ੈਸਲੇ ਦੀ ਜਾਣਕਾਰੀ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਤੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਗਈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਰੱਖਣ ਨਾਲ ਲੱਗਪਗ 22 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਸ ਤਹਿਤ ਨਵੀਂਆਂ ਯੋਜਨਾਵਾਂ ਤੋਂ ਇਲਾਵਾ ਚੱਲ ਰਹੀਆਂ 60 ਯੋਜਨਾਵਾਂ ਨੂੰ ਪੂਰਾ ਕਰਨ ਉੱਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। -ਪੀਟੀਆਈ