ਬਲੀਆ: ਸਮਾਜਵਾਦੀ ਪਾਰਟੀ ਦੇ ਮਰਹੂਮ ਆਗੂ ਮੁਲਾਇਮ ਸਿੰਘ ਯਾਦਵ ਬਾਰੇ ਸੋਸ਼ਲ ਮੀਡੀਆ ’ਤੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਦੱਸਿਆ ਕਿ ਨਗਰਾ ਦੇ ਦੋ ਵਾਸੀਆਂ ਨੂੰ ਫੇਸਬੁੱਕ ’ਤੇ ਟਿੱਪਣੀਆਂ ਕਰਨ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ’ਤੇ ਸ਼ਾਂਤੀ ਭੰਗ ਕਰਨ ਦਾ ਦੋਸ਼ ਲਾਇਆ ਗਿਆ ਹੈ। ਮੁਲਜ਼ਮਾਂ ਨੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਦੀ ਤੁਲਨਾ ਰਾਵਣ ਨਾਲ ਕੀਤੀ ਸੀ ਤੇ ਇਤਰਾਜ਼ਯੋਗ ਟਿੱਪਣੀਆਂ ਵੀ ਕੀਤੀਆਂ ਸਨ। ‘ਸਪਾ’ ਵਰਕਰਾਂ ਨੇ ਇਸ ਬਾਰੇ ਪੁਲੀਸ ਤੋਂ ਕਾਰਵਾਈ ਮੰਗੀ ਸੀ। -ਪੀਟੀਆਈ