ਪ੍ਰਯਾਗਰਾਜ (ਯੂਪੀ), 21 ਅਕਤੂਬਰ
ਇਥੋਂ ਦੇ ਨਿੱਜੀ ਹਸਪਤਾਲ ਨੇ ਡੇਂਗੂ ਦੇ ਮਰੀਜ਼ ਨੂੰ ਬਲੱਡ ਪਲੇਟਲੈੱਟਸ ਦੀ ਬਜਾਏ ਫਲਾਂ ਦਾ ਜੂਸ ਕਥਿਤ ਤੌਰ ‘ਤੇ ਚੜ੍ਹਾ ਦਿੱਤਾ, ਜਿਸ ਤੋਂ ਬਾਅਦ ਮਰੀਜ਼ ਦੀ ਮੌਤ ਹੋ ਗਈ। ਮਾਮਲੇ ਦਾ ਪਤਾ ਲੱਗਣ ’ਤੇ ਹਸਪਤਾਲ ਨੂੰ ਸੀਲ ਕਰ ਦਿੱਤਾ ਗਿਆ ਹੈ। ਕਥਿਤ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਦੇ ਨਿਰਦੇਸ਼ਾਂ ‘ਤੇ ਹਸਪਤਾਲ ਨੂੰ ਸੀਲ ਕਰ ਦਿੱਤਾ ਗਿਆ। ਹਾਲੇ ਤੱਕ ਪੁਲੀਸ ਕੋਲ ਕਿਸੇ ਨੇ ਕੋਈ ਕੇਸ ਦਰਜ ਨਹੀਂ ਕਰਵਾਇਆ। ਪ੍ਰਾਈਵੇਟ ਹਸਪਤਾਲ ਦੇ ਮਾਲਕ ਨੇ ਦਾਅਵਾ ਕੀਤਾ ਕਿ ਪਲੇਟਲੈੱਟਸ ਕਿਸੇ ਹੋਰ ਸਹਿਤ ਸੰਸਥਾ ਤੋਂ ਲਿਆਂਦੇ ਗਏ ਸਨ।