ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 19 ਜਨਵਰੀ
ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੇ ਉੱਤਰ ਪ੍ਰਦੇਸ਼ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਦਾ ਫੈਸਲਾ ਕੀਤਾ ਹੈ। ਇਨ੍ਹਾਂ ਚੋਣਾਂ ਵਿੱਚ ਭਾਜਪਾ ਆਪਣਾ ਦਲ ਅਤੇ ਨਿਸ਼ਾਦ ਪਾਰਟੀ ਨਾਲ ਗੱਠਜੋੜ ਕਰੇਗੀ। ਜ਼ਿਕਰਯੋਗ ਹੈ ਕਿ ਯੂਪੀ ਵਿੱਚ 10 ਫਰਵਰੀ ਤੋਂ ਵੋਟਾਂ ਪੈਣੀਆਂ ਹਨ ਤੇ ਸੱਤ ਪੜਾਵਾਂ ਵਿੱਚ ਵਿਧਾਨ ਸਭਾ ਚੋਣਾਂ ਹੋਣਗੀਆਂ। ਇਹ ਜਾਣਕਾਰੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱੜਾ ਨੇ ਦਿੱਤੀ ਹੈ।