ਲਖਨਊ, 29 ਨਵੰਬਰ
ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਵਿਚ ਜਬਰੀ ਧਰਮ ਤਬਦੀਲੀ ਰੋਕੂ ਕਾਨੂੰਨ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕੇਸ ਬੀਤੇ ਦਿਨ ਜ਼ਿਲ੍ਹ ਦੇ ਦੇਵਰਨੀਆਂ ਥਾਣੇ ਵਿਚ ਦਰਜ ਕੀਤਾ ਗਿਆ। ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਅਵਨੀਸ਼ ਅਵਸਥੀ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਬਿਆਨ ਅਨੁਸਾਰ ਦੇਵਰਨੀਆਂ ਥਾਣੇ ਅਧੀਨ ਆਉਂਦੇ ਸ਼ਰੀਫ ਨਗਰ ਪਿੰਡ ਦੇ ਟੀਕਾਰਾਮ ਨੇ ਕੇਸ ਦਰਜ ਕੀਤਾ ਹੈ, ਜਿਸ ਵਿੱਚ ਉਸ ਨੇ ਪਿੰਡ ਦੇ ਇੱਕ ਵਿਅਕਤੀ ਉਵੈਸ਼ ਅਹਿਮਦ ਉੱਤੇ ਇਲਜ਼ਾਮ ਉਸ ਦੀ ਧੀ ਨੂੰ ਵਰਗਲਾ ਕੇ ਧਰਮ ਬਦਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ। ਅਹਿਮਦ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਜਬਰਦਸਤੀ ਧਰਮ ਬਦਲਣ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।