ਨਵੀਂ ਦਿੱਲੀ, 30 ਅਕਤੂਬਰ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦੋਸ਼ ਲਾਇਆ ਕਿ ਯੂਪੀ ਦੇ ਲੋਕਾਂ ਨੂੰ ਬਿਜਲੀ ਬਿੱਲਾਂ ਰਾਹੀਂ ‘ਲੁੱਟਿਆ’ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਕਾਂਗਰਸ ਸੱਤਾ ਵਿਚ ਆਵੇਗੀ ਤਾਂ ਇਹ ਸਭ ਖ਼ਤਮ ਕੀਤਾ ਜਾਵੇਗਾ। ਕਾਂਗਰਸ ਜਨਰਲ ਸਕੱਤਰ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਿਜਲੀ ਵਿਭਾਗ ਨੇ ਇਕ ਮਜ਼ਦੂਰ ਨੂੰ 19 ਕਰੋੜ ਰੁਪਏ ਦਾ ਬਿਜਲੀ ਬਿੱਲ ਭੇਜ ਦਿੱਤਾ ਹੈ। ਪ੍ਰਿਯੰਕਾ ਨੇ ਹਿੰਦੀ ਵਿਚ ਟਵੀਟ ਕਰਦਿਆਂ ਕਿਹਾ ਕਿ ਸੂਬੇ ਦੇ ਆਮ ਲੋਕ ਬਿਜਲੀ ਬਿੱਲਾਂ ਦੇ ਬੋਝ ਹੇਠ ਦੱਬੇ ਪਏ ਹਨ, ਸਮਾਰਟ ਮੀਟਰਾਂ ਨਾਲ ਲੁੱਟ ਮਚਾਈ ਗਈ ਹੈ। ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਲੁੱਟ ਨੂੰ ਬੰਦ ਕੀਤਾ ਜਾਵੇਗਾ। -ਪੀਟੀਆਈ