ਲਖਨਊ, 16 ਅਗਸਤ
ਉੱਤਰ ਪ੍ਰਦੇਸ਼ ਮੰਤਰੀ ਮੰਡਲ ਨੇ ਈਕੋ-ਟੂਰਿਜ਼ਮ ਡਿਵੈਲਪਮੈਂਟ ਬੋਰਡ ਦੀ ਸਥਾਪਨਾ ਲਈ ਮਨਜ਼ੂਰੀ ਦੇ ਦਿੱਤੀ ਹੈ। ਸੈਰ ਸਪਾਟਾ ਮੰਤਰੀ ਜੈਵੀਰ ਸਿੰਘ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਬੋਰਡ ਦੀ ਅਗਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਦੀ ਸਥਾਪਨਾ ਦਾ ਫੈਸਲਾ ਲਿਆ ਗਿਆ ਸੀ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਲਖਨਊ ਦੇ ਕੁਕਰੈਲ ਜੰਗਲੀ ਖੇਤਰ ਵਿੱਚ ਰਾਤ ਦੀ ਸਫਾਰੀ ਸ਼ੁਰੂ ਕਰਨ ਅਤੇ ਅਲੀਗੜ੍ਹ ਵਿੱਚ ਫੂਟ ਕਰਾਫਟ ਇੰਸਟੀਚਿਊਟ ਨੂੰ ਅਪਗ੍ਰੇਡ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। -ਪੀਟੀਆਈ