ਲਖਨਊ, 16 ਦਸੰਬਰ
ਲਖੀਮਪੁਰ ਖੀਰੀ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਨਾ ਕਰਨ ’ਤੇ ਸਪਾ ਮੈਂਬਰਾਂ ਦੇ ਹੰਗਾਮੇ ਕਾਰਨ ਅੱਜ ਉੱਤਰ ਪ੍ਰਦੇਸ਼ ਵਿਧਾਨ ਪਰਿਸ਼ਦ ਦੀ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਜਦੋਂ ਸਵੇਰੇ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਦਨ ਦੇ ਨੇਤਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਵਿੱਤੀ ਸਾਲ 2022-23 ਲਈ ਗ੍ਰਾਂਟਾਂ ਲਈ ਅੰਤਰਿਮ ਮੰਗਾਂ ਪੇਸ਼ ਕੀਤੀਆਂ। ਇਸ ਦੌਰਾਨ ਸਪਾ ਮੈਂਬਰ ਨਰੇਸ਼ ਉੱਤਮ ਪਟੇਲ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਨਾ ਕੀਤੇ ਜਾਣ ‘ਤੇ ਸਵਾਲ ਉਠਾਇਆ।